ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਦੇਰ ਸ਼ਾਮ ਹੋਇਆ ਹਮਲਾ

0
885
World Wisdom News

ਮੋਹਾਲੀ

6 ਫਰਵਰੀ 2021

ਦਿਵਿਆ ਆਜ਼ਾਦ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਰਡ ਨੰਬਰ 48 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਆਰਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਦੇਰ ਸ਼ਾਮ ਆਪਣੇ ਵਾਰਡ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਵਾਰਡ ਨੰਬਰ 48 ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲਪ੍ਰੀਤ ਪ੍ਰਿੰਸ ਨੇ ਨ ਉਸ ਨਾਲ ਬਦਸਲੂਕੀ ਅਤੇ ਧੱਕਮੁੱਕੀ ਕੀਤੀ।


ਆਰਪੀ ਸ਼ਰਮਾ ਨੇ ਦੋਸ਼ ਲਾਇਆ ਕਿ ਇਹ ਸਭ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ।


ਓਹਨਾਂ ਕਿਹਾ ਕਿ ਜਦੋਂ ਇਸ ਘਟਨਾ ਬਾਰੇ ਉਹਨਾਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ ਅਤੇ ਉਹਨਾਂ ਅਕਾਲੀ ਦਲ ਦੇ ਉਮੀਦਵਾਰ ਕੋਲੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਅਤੇ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ‘ਚ ਸਰੇਆਮ ਧੱਕੇਸ਼ਾਹੀ ਅਤੇ ਗੁੰਡਾਗਰਦੀ ਹੋਣ ਦੀ ਆਸ਼ੰਕਾ ਵੀ ਜ਼ਾਹਿਰ ਕੀਤੀ।

LEAVE A REPLY

This site uses Akismet to reduce spam. Learn how your comment data is processed.